ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਅਪਰਾਧੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ
ਜਲੰਧਰ ਗੋਲਡੀ ਜਿੰਦਲ- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਦੋ ਅਪਰਾਧੀ ਸ਼ਹਿਰ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬਾਬਾ ਬੁੱਢਾ ਜੀ ਪੁਲ ਕੋਲ ਨਾਕਾਬੰਦੀ ਕਰਕੇ ਹਰੀਸ਼ ਕੁਮਾਰ ਪੁੱਤਰ ਚੇਤਨ ਦਾਸ ਵਾਸੀ ਐਚ. ਡਬਲਯੂ.ਜੇ.29, ਬਾਲਮੀਕੀ ਮੁਹੱਲਾ, ਬਸਤੀ ਗੁੱਝਾ, ਜਲੰਧਰ ਅਤੇ ਦੀਪਕ ਪੁੱਤਰ ਹਰੀਸ਼ ਕੁਮਾਰ ਵਾਸੀ ਧੁੰਮਾ ਵਾਲੀ ਗਲੀ, ਨੇੜੇ ਫੁੱਲਾਂ ਵਾਲਾ, ਜਲੰਧਰ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋਸ਼ੀਆਂ ਨੇ ਮੰਨਿਆ ਕਿ ਉਹ ਸ਼ਹਿਰ ਵਿੱਚ ਕਈ ਵਾਰਦਾਤਾਂ ਕਰ ਚੁੱਕੇ ਹਨ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਧਾਰਾ 304(2)ਅਤੇ 3(5) ਬੀਐਨਐਸ ਤਹਿਤ ਐਫਆਈਆਰ ਨੰਬਰ 202 ਮਿਤੀ 10.12.2024 ਦਰਜ ਕੀਤੀ ਗਈ ਸੀ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।